ਪੰਜਾਬ ਸਥਾਨਕ ਚੋਣਾਂ: ਜੇਤੂ ਉਮੀਦਵਾਰਾਂ ਨੇ ਇੰਝ ਮਨਾਇਆ ਜਸ਼ਨ
ਪੰਜਾਬ ਸਥਾਨਕ ਚੋਣਾਂ: ਜੇਤੂ ਉਮੀਦਵਾਰਾਂ ਨੇ ਇੰਝ ਮਨਾਇਆ ਜਸ਼ਨ

ਪ੍ਰਕਾਸ਼ਿਤ
ਪੰਜਾਬ ਵਿੱਚ ਸਥਾਨਕ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਤੇ ਹੁਣ ਤੱਕ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ, ਆਜ਼ਾਦ ਉਮੀਦਵਾਰਾਂ ਤੋਂ ਪਿੱਛੇ ਚੱਲ ਰਹੇ ਹਨ।
ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਜਸ਼ਨ ਮਨਾਏ ਜਾਣ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਕਿਤੇ ਢੋਲ ਦੀ ਥਾਪ 'ਤੇ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਨੱਚ ਟੱਪ ਕੇ ਜਸ਼ਨ ਮਨਾਇਆ ਜਾ ਰਿਹਾ ਹੈ ਤੇ ਕਿਤੇ ਪਟਾਕੇ ਚਲਾਏ ਜਾ ਰਹੇ ਹਨ।
ਜੇਤੂ ਉਮੀਦਵਾਰਾਂ ਨੇ ਜਿੱਤ 'ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



