ਦਿੱਲੀ: ਗੁਰਦੁਆਰਾ ਬੰਗਲਾ ਸਾਹਿਬ ਨੇੜਿਓਂ ਵੀ ਹਿਰਾਸਤ ਵਿੱਚ ਲਏ ਗਏ ਪ੍ਰਦਰਸ਼ਨਕਾਰੀ, ਦੇਖੋ ਕੀ ਹਾਲਾਤ

ਵੀਡੀਓ ਕੈਪਸ਼ਨ, ਬੰਗਲਾ ਸਾਹਿਬ ਨੇੜੇ ਹਿਰਾਸਤ ਵਿੱਚ ਲਏ ਜਾ ਰਹੇ ਮੁਜ਼ਾਹਰਾਕਾਰੀ
ਦਿੱਲੀ: ਗੁਰਦੁਆਰਾ ਬੰਗਲਾ ਸਾਹਿਬ ਨੇੜਿਓਂ ਵੀ ਹਿਰਾਸਤ ਵਿੱਚ ਲਏ ਗਏ ਪ੍ਰਦਰਸ਼ਨਕਾਰੀ, ਦੇਖੋ ਕੀ ਹਾਲਾਤ
ਗੁਰਦੁਆਰਾ ਬੰਗਲਾ ਸਾਹਿਬ
ਤਸਵੀਰ ਕੈਪਸ਼ਨ, ਦਿੱਲੀ ਵਿਖੇ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਨੇੜੇ ਵੀ ਪੁਲਿਸ ਵੱਲੋਂ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ
ਪ੍ਰਕਾਸ਼ਿਤ

ਸ਼ਨੀਵਾਰ ਨੂੰ, ਪੁਲਿਸ ਨੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਜੋ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਅਤੇ ਕਈ ਲੋਕਾਂ ਨੂੰ ਬੱਸਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲਿਆ।

ਪ੍ਰਦਰਸ਼ਨਕਾਰੀਆਂ ਦੇ ਅਨੁਸਾਰ, ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਬਹੁਤ ਸਾਰੇ ਲੋਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਠਹਿਰੇ ਹੋਏ ਸਨ। ਉੱਥੇ ਮੌਜੂਦ ਲੋਕਾਂ ਦਾ ਦਾਅਵਾ ਹੈ ਕਿ ਸ਼ਨੀਵਾਰ ਸਵੇਰ ਤੱਕ, ਲਗਭਗ 600 ਪ੍ਰਦਰਸ਼ਨਕਾਰੀ ਗੁਰਦੁਆਰੇ ਵਿੱਚ ਮੌਜੂਦ ਸਨ, ਜਿਨ੍ਹਾਂ ਵਿੱਚੋਂ ਲਗਭਗ 300 ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

ਦਰਅਸਲ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੀ ਕਾਲ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਦਿੱਲੀ ਵਿੱਚ ਭਾਰੀ ਪੁਲਿਸ ਬਲ ਤੈਨਾਤ ਕੀਤੀ ਗਈ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)